ਲੋਕ ਮੇਲੇ
ਲੋਕ ਮੇਲੇ ਤੋਂ ਭਾਵ
ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ ਹੈ। ਇਸ ਦੀ ਪਾਵਨ ਧਰਤੀ ਤੇ ਲੱਗਦੇ ਮੇਲੇ ਪੰਜਾਬੀ ਜਨ ਜੀਵਨ ਵਿੱਚ ਨਿੱਤ ਨਵਾਂ ਰੰਗ ਭਰਦੇ ਹਨ।
ਡਾ.ਭੁਪਿੰਦਰ ਸਿੰਘ ਖਹਿਰਾ ਅਨੁਸਾਰ, “ ਮੇਲਾ ਕਿਸੇ ਤਿਉਹਾਰ, ਰੀਤ ਜਾਂ ਕਥਾ ਦਾ ਤੋੜਾ ਹੁੰਦਾ ਹੈ ਜਿਸ ਵਿੱਚ ਲੋਕ ਇਕੱਠੇ ਹੁੰਦੇ ਹਨ ਅਤੇ ਵਸਤੂਆਂ ਦਾ ਅਦਾਨ ਪ੍ਰਦਾਨ ਕਰਦੇ ਹਨ।
ਸੁਖਦੇਵ ਮਾਦਪੁਰੀ ਅਨੁਸਾਰ, “ ਇਹ ਉਹ ਅਖਾੜੇ ਹਨ ਜਿੱਥੇ ਪੰਜਾਬੀ ਆਪਣੀ ਕਠੋਰ ਅਤੇ ਹੱਡ ਭੰਨਵੀਂ ਜ਼ਿੰਦਗੀ ਨੂੰ ਭੁੱਲਕੇ ਖਿੜਵੇਂ ਰੌਂ ਵਿੱਚ ਪ੍ਰਗਟ ਹੁੰਦੇ ਹਨ।ਇਹ ਲੋਕ ਮਾਨਸਿਕਤਾ ਦਾ ਆਪ ਮੁਹਾਰਾ ਪ੍ਰਵਾਹ ਹਨ ਜਿੱਥੇ ਪੰਜਾਬ ਦੀ ਨੱਚਦੀ ਗਾਉੰਦੀ ਸੰਸਕ੍ਰਿਤੀ ਸਾਫ਼ ਦਿਸ ਆਉਂਦੀ ਹੈ।
ਬਣਜਾਰਾ ਬੇਦੀ ਅਨੁਸਾਰ ਮੇਲੇ ਕਿਸੇ ਜਾਤੀ ਦੇ ਲੋਕਾਂ ਦੀਆਂ ਨਿੱਜੀ ਤੇ ਸਮੂਹਿਕ ਸਧਰਾਂ,ਭਾਵਨਾਵਾਂ ਤੇ ਚੇਸ਼ਟਾਵਾਂ ਦੀ ਸਹਿਜ ਪ੍ਰਭਾਵਮਈ ਇਕਸੁਰਤਾ ਹਨ।ਮੇਲਿਆਂ ਵਿੱਚ ਜਾਤੀ ਖੁੱਲ ਕੇ ਸਾਹ ਲੈਂਦੀ,ਲੋਕ ਪ੍ਰਤਿਭਾ ਨਿਖਰਦੀ ਤੇ ਚਰਿਤਰ ਦਾ ਨਿਰਮਾਣ ਹੁੰਦਾ ਹੈ
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।[1]
ਪੰਜਾਬ ਦੇ ਜ਼ਿਲੇ ਫ਼ਤਹਿਗੜ੍ਹ ਸਾਹਿਬ ਵਿੱਚ, ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ, ਸ਼ਹੀਦੀ ਜ਼ੋੜ ਮੇਲਾ ਦਸੰਬਰ ਦੇ ਮਹੀਨੇ ਵਿੱਚ ਕਰਵਾਇਆ ਜਾਂਦਾ ਹੈ|
ਸਿਰਹਿੰਦ ਦੇ ਰਾਜਪਾਲ ਵਜ਼ੀਰ ਖਾਨ ਨੇ ਸਾਹਿਬਜ਼ਾਦੇ ਜ਼ੋਰਾਵਾਰ ਸਿੰਘ ਅਤੇ ਫਤਿਹ ਸਿੰਘ ਜੀ ਨੂੰ ਇਸਲਾਮ ਧਰਮ ਵਿੱਚ ਤਬਦੀਲ ਕਰਨ ਲਈ ਕੈਦ ਕਰ ਲਿਆ ਸੀ ਪਰ . ਉਹਨਾਂ ਨੇ ਉਨ੍ਹਾਂ ਨੂੰ ਖਜਾਨਾ ਅਤੇ ਆਸਾਨ ਜੀਵਨ ਪ੍ਰਦਾਨ ਕਰਨ ਦੀ ਪੇਸ਼ਕਸ਼ ਕੀਤੀ ਜੇ ਉਹ ਕੇਵਲ ਨੂੰ ਬਦਲ ਦੇਣਗੇ, ਪਰ ਸਾਹਿਬਜ਼ਾਦਿਆ ਦੇ ਇਨਕਾਰ ਕਰਨ ਤੇ ਓਹਨਾ ਨੂੰ ਜਿਉਂਦੇ ਇੱਟਾਂ ਦੀ ਦਿਵਾਰ ਵਿੱਚ ਚਿਣਵਾ ਦਿੱਤਾ ਗਿਆ ਅਤੇ ਉਹ ਕੰਧ ਢਹਿ ਗਈ | 26 ਦਸੰਬਰ 1705 ਨੂੰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆ ਨੇ ਸ਼ਹਾਦਤ ਪ੍ਰਾਪਤ ਕੀਤੀ | ਸਿਰਹਿੰਦ ਦੇ ਉੱਤਰ ਵੱਲ 5 ਕਿਲੋਮੀਟਰ ਦੀ ਦੂਰੀ ਤੇ ਸਥਿਤ ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਸ਼ਹੀਦੀ ਜ਼ੋਰ ਮੇਲਾ ਕਰਵਾਇਆ ਜਾਂਦਾ ਹੈ | ਮੇਲੇ ਦੇ ਦੌਰਾਨ, ਪੰਜ ਪਿਆਰਿਆਂ ਤੇ ਇੱਕ ਵੱਡਾ ਪਾਲਕ ਸਜ਼ਾ ਕੇ ਗੁਰੂਦੁਆਰੇ ਫਤਿਹਗੜ੍ਹ ਸਾਹਿਬ ਤੋਂ ਜੋਤੀ ਸਵਰੂਪ ਗੁਰਦੁਆਰੇ ਤੱਕ ਨਗਰ ਕੀਰਤਨ ਕੱਢਿਆ ਜਾਂਦਾ ਹੈ |
ਜਗਰਾਵਾਂ ਦਾ ਰੋਸ਼ਨੀ ਮੇਲਾ ਪੰਜਾਬ ਦੇ ਸੂਬੇ ਦੇ ਮੂਹਰਲੀ ਕਤਾਰ ਵਿੱਚ ਮੇਲਿਆਂ ’ਚ ਸ਼ੁਮਾਰ ਹੈ। ਪੰਜਾਬ ਦੇ ਲੋਕ ਗੀਤ, ਲੋਕ ਬੋਲੀਆਂ ਵੀ ਇਸ ਗੱਲ ਦੀਆਂ ਗਵਾਹ ਹਨ। ਦੇਸੀ ਮਹੀਨਿਆਂ ਮੁਤਾਬਕ ਹਰ ਸਾਲ 13 ਤੋਂ 15 ਫੱਗਣ (25, 26 ਅਤੇ 27 ਫਰਵਰੀ) ਤੱਕ ਲੱਗਣ ਵਾਲੇ ਇਸ ਮੇਲੇ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਸਿੱਧ ਕੱਵਾਲ ਆਪਣੀ ਕਲਾ ਨਾਲ ਪੀਰ ਬਾਬਾ ਮੋਹਕਮਦੀਨ ਦੀ ਮਜ਼ਾਰ ’ਤੇ ਇਬਾਦਤ ਕਰਨ ਦਾ ਅਨੋਖਾ ਜ਼ਰੀਆ ਪ੍ਰਦਾਨ ਕਰਦੇ ਹਨ। ਧਾਰਮਿਕ ਉਤਸਵ ਨੂੰ ਸਮਾਜਿਕ ਮੇਲੇ ’ਚ ਬਦਲਿਆਂ ਤਾਂ ਲੰਬਾ ਸਮਾਂ ਹੋ ਗਿਆ ਹੈ।[2]
ਮੁਕਤਸਰ ਦੀ ਮਾਘੀ ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ | ਜਿਸ ਨੂੰ ਪੰਜਾਬ ਵਿੱਚ ਬਿਨਾਂ ਕਿਸੇ ਜਾਤ ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ| ਮੁਕਤਸਰ ਦੇ ਮੇਲੇ ਦਾ ਜ਼ਿਕਰ ਕਈ ਲੋਕ ਗੀਤਾਂ ਵਿੱਚ ਆਉਂਦਾ ਹੈ ਜਿਵੇਂ ਹੇਠਾਂ ਲਿਖੇ ਲੋਕ-ਗੀਤ ਅਤੇ ਬੋਲੀ ਵਿੱਚ ਦੇਖਇਆ ਜਾ ਸਕਦਾ ਹੈ।
1.ਲੈ ਚੱਲ ਵੇ ਨਣਦ ਦਿਆ ਵੀਰਾ ਮੇਲੇ ਮੁਕਸਰ ਦੇ.......
ਜ਼ਿਲ੍ਹਾ ਲੁਧਿਆਣੇ ਵਿੱਚ ਪੈਂਦਾ ਪਿੰਡ ਜਰਗ ਘੁੱਗ ਵਸਦਾ ਹੈ ਜਿਸ ਨੂੰ ਅੱਜ ਤੋਂ ਲਗਪਗ ਢਾਈ ਹਜ਼ਾਰ ਸਾਲ ਪਹਿਲਾਂ ਸੀਸ ਦਾਨੀ ਰਾਜਾ ਜਗਦੇਵ ਨੇ ਵਸਾਇਆ ਸੀ। ਜਾਣਕਾਰੀ ਅਨੁਸਾਰ ਲਗਪਗ 6 ਸਦੀਆਂ ਤੋਂ ਇਹ ਮੇਲਾ ਚੇਤ ਦੇ ਮਹੀਨੇ ਦੇ ਦੂਜੇ ਮੰਗਲਵਾਰ ਨੂੰ ਮਾਤਾ ਰਾਣੀ ਦੇ ਪਵਿੱਤਰ ਅਸਥਾਨ ’ਤੇ ਲੱਗਦਾ ਹੈ। ਇੱਕ ਮਹੀਨਾ ਪਹਿਲਾਂ ਹੀ ਇਸ ਪਿੰਡ ਦੇ ਸਾਰੇ ਘਰਾਂ ਵਿੱਚ ਮੇਲੇ ਦੀਆਂ ਤਿਆਰੀਆਂ ਸ਼ੁਰੂ ਹੋ ਜਾਂਦੀਆਂ ਹਨ ਜੋ ਦੇਖਣ ਵਾਲੀਆਂ ਹੁੰਦੀਆਂ ਹਨ। ਪਿੰਡ ਦੀਆਂ ਦੂਰ-ਦੁਰਾਡੇ ਵਿਆਹੀਆਂ ਧੀਆਂ ਆਪਣੇ ਪਰਿਵਾਰਾਂ ਸਮੇਤ ਪੇਕੇ ਘਰ ਪੁੱਜ ਕੇ ਮੇਲੇ ਵਿੱਚ ਸ਼ਾਮਲ ਹੁੰਦੀਆਂ ਹਨ। ਪਿੰਡ ਵਾਸੀ ਵੀ ਵੱਖ-ਵੱਖ ਪਕਵਾਨ ਤਿਆਰ ਕਰ ਕੇ ਆਏ ਮਹਿਮਾਨਾਂ ਦੀ ਆਓ ਭਗਤ ਕਰਦੇ ਹਨ।
ਮੰਦਰ ਇੱਥੇ ਮੁੱਖ ਤੌਰ ’ਤੇ ਚਾਰ ਮੰਦਰ ਹਨ, ਜੋ ਸ਼ੀਤਲਾ ਮਸਾਣੀ ਜਾਂ ਵੱਡੀ ਮਾਤਾ, ਬਸੰਤੀ ਜਾਂ ਨਿੱਕੀ ਮਾਤਾ, ਮਾਤਾ ਮਦਾਨਦ-ਮਾਤਾ ਕਾਲੀ ਅਤੇ ਬਾਬਾ ਫ਼ਰੀਦ ਸ਼ੱਕਰਗੰਜ ਦੇ ਹਨ।
ਸੀਤਲਾ ਮਾਤਾ ਇੱਕ ਲੋਕ ਦੇਵੀ ਹੈ, ਜੋ ਪੰਜਾਬੀ ਲੋਕ ਧਰਮ ਦਾ ਹਿੱਸਾ ਹੈ। ਸੀਤਲਾ ਚੇਚਕ ਦੀ ਦੇਵੀ ਹੈ ਅਤੇ ਇਸ ਦੇ ਠੀਕ ਹੋਣ ਲਈ ਇਸਦੀ ਉਪਾਸਨਾ ਕੀਤੀ ਜਾਂਦੀ ਹੈ। ਇਹ ਚਿਕਨ ਪੌਕਸ ਦੇ ਰੂਪ ਵਿਚ ਵੀ ਆਉਂਦੀ ਹੈ ਅਤੇ ਇਸ ਦੇ ਠੀਕ ਹੋਣ ਲਈ ਇਸਦੀ ਉਪਾਸਨਾ ਕੀਤੀ ਜਾਂਦੀ ਹੈ। Folk Religion Change and Continuity by H S Bhatti Rawat Publications ISBN 81-7033-608-2
ਪ੍ਰਸ਼ਾਦ
ਮੇਲੇ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਸ਼ਰਧਾਲੂ ਸੋਮਵਾਰ ਨੂੰ ਮਿੱਠੇ ਗੁਲਗੁਲੇ ਪਕਾਉਂਦੇ ਹਨ, ਜਿਸ ਨੂੰ ‘ਬੇਹਾ ਅੰਨ੍ਹ’ ਵੀ ਕਿਹਾ ਜਾਂਦਾ ਹੈ। ਇਨ੍ਹਾਂ ਗੁਲਗੁਲਿਆਂ ਨੂੰ ਸੁੱਚੇ ਰੱਖ ਕੇ ਦੂਜੇ ਦਿਨ ਸਾਰੇ ਮੰਦਰਾਂ ਵਿੱਚ ਪੂਜਾ ਕਰ ਕੇ ਅਤੇ ਮਿੱਟੀ ਕੱਢ ਕੇ ਪ੍ਰਸ਼ਾਦ ਦੇ ਰੂਪ ਵਿੱਚ ਵੰਡਿਆ ਅਤੇ ਛਕਿਆ ਜਾਂਦਾ ਹੈ। ਸੋਮਵਾਰ ਨੂੰ ਦੁਪਹਿਰ ਤੋਂ ਹੀ ਇਲਾਕੇ ਅਤੇ ਦੂਰ-ਦੁਰਾਡੇ ਤੋਂ ਲੋਕ ਮੰਦਰਾਂ ਦੇ ਦਰਸ਼ਨਾਂ ਲਈ ਪੁੱਜਣੇ ਸ਼ੁਰੂ ਹੋ ਜਾਂਦੇ ਹਨ।