ਸੁਖਮਨੀ ਸਾਹਿਬ
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ।
ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ।[1] ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ।
ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ
ਸਲੋਕੁ ॥ ੴ ਸਤਿਗੁਰ ਪ੍ਰ੍ਸਾਦਿ ॥
ਆਦਿ ਗੁਰਏ ਨਮਹ ॥
ਜੁਗਾਦਿ ਗੁਰਏ ਨਮਹ ॥
ਸਤਿਗੁਰਏ ਨਮਹ ॥
ਸ਼੍ਰੀ ਗੁਰਦੇਵਏ ਨਮਹ ॥੧॥
ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧।
- ਅਸਟਪਦੀ ॥
ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥
ਕਲਿ ਕਲੇਸ ਤਨ ਮਾਹਿ ਮਿਟਾਵਉ ॥
ਸਿਮਰਉ ਜਾਸੁ ਬਿਸੁੰਭਰ ਏਕੈ ॥
ਨਾਮੁ ਜਪਤ ਅਗਨਤ ਅਨੇਕੈ ॥
ਬੇਦ ਪੁਰਾਨ ਸਿੰਮ੍ਰਿਤ ਸੁਧਾਖ੍ਹਰ ॥
ਕੀਨੇ ਰਾਮ ਨਾਮ ਇੱਕ ਆਖ੍ਹਰ ॥
ਕਿਨਕਾ ਏਕ ਜਿਸੁ ਜੀਅ ਬਸਾਵੈ ॥
ਤਾ ਕੀ ਮਹਿਮਾ ਗਨੀ ਨ ਆਵੈ ॥
ਕਾਂਖੀ ਏਕੈ ਦਰਸ ਤੁਹਾਰੋ ॥
ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥{ਪੰਨਾ ੨੬੨}
ਅਰਥ:- ਮੈਂ (ਅਕਾਲ ਪੁਰਖ ਦਾ ਨਾਮ) ਸਿਮਰਾਂ ਤੇ ਸਿਮਰ ਸਿਮਰ ਕੇ ਸੁਖ ਹਾਸਲ ਕਰਾਂ; (ਇਸ ਤਰ੍ਹਾਂ) ਸਰੀਰ ਵਿੱਚ (ਜੋ) ਦੁੱਖ ਬਿਖਾਂਧ (ਹਨ ਉਹਨਾਂ ਨੂੰ) ਮਿਟਾ ਲਵਾਂ।ਜਿਸ ਇੱਕ ਜਗਤ ਪਾਲਕ (ਹਰੀ) ਦਾ ਨਾਮ ਅਨੇਕਾਂ ਤੇ ਅਣਗਿਣਤ (ਜੀਵ) ਜਪਦੇ ਹਨ, ਮੈਂ (ਭੀ ਉਸ ਨੂੰ) ਵੇਦਾਂ ਪੁਰਾਨਾਂ ਤੇ ਸਿਮ੍ਰਿਤੀਆਂ ਨੇ ਇੱਕ ਅਕਾਲ ਪੁਰਖ ਦੇ ਨਾਮ ਨੂੰ ਹੀ ਸਭ ਤੋਂ ਪਵਿੱਤ੍ਰ ਨਾਮ ਮੰਨਿਆ ਹੈ।
ਜਿਸ (ਮਨੁੱਖ) ਦੇ ਜੀ ਵਿੱਚ (ਅਕਾਲ ਪੁਰਖ ਅਪਨਾ ਨਾਮ) ਥੋੜਾ ਜਿਹਾ ਭੀ ਵਸਾਉਂਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਹੋ ਸਕਦੀ। ਸਿਮਰਾਂ। (ਹੇ ਅਕਾਲ ਪੁਰਖ!) ਜੋ ਮਨੁੱਖ ਤੇਰੇ ਦੀਦਾਰ ਦੇ ਚਾਹਵਾਨ ਹਨ, ਉਹਨਾਂ ਦੀ ਸੰਗਤਿ ਵਿੱਚ (ਰੱਖ ਕੇ) ਮੈਨੂੰ ਨਾਨਕ ਨੂੰ (ਸੰਸਾਰ ਸਾਗਰ ਤੋਂ) ਬਚਾ ਲਵੋ।੧।
<poem>
ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥
ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥
ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ।
ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥
ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥
ਪ੍ਰਭ ਕੈ ਸਿਮਰਨਿ ਕਾਲੁ ਪਰਹਰੈ॥
ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥
ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥
ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥
ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥
ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥
ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥
ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥{ਪੰਨਾ ੨੬੨}
ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ।
ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ! ਅਕਾਲ ਪੁਰਖ ਦੇ ਪਿਆਰ ਵਿੱਚ (ਹੀ) (ਦੁਨੀਆ ਦੇ) ਸਾਰੇ ਖ਼ਜ਼ਾਨੇ (ਪ੍ਰਤੀਤ ਹੁੰਦੇ ਹਨ)।੨।