ਸੰਤ ਅਤਰ ਸਿੰਘ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸੰਤ ਅਤਰ ਸ਼ਿੰਘ
ਜਨਮ
ਸੰਤ ਸਿੰਘ

(1866-03-28)28 ਮਾਰਚ 1866
ਮੌਤਜਨਵਰੀ 31, 1927(1927-01-31) (ਉਮਰ 60)
ਰਾਸ਼ਟਰੀਅਤਾਭਾਰਤ
ਪੇਸ਼ਾਸਿੱਖ ਧਰਮ ਸ਼ਾਸ਼ਤਰੀ ਅਤੇ ਵਿਦਵਾਨ
ਸਰਗਰਮੀ ਦੇ ਸਾਲ1866-1927
ਜ਼ਿਕਰਯੋਗ ਕੰਮਗੁਰਦੁਆਰਾ ਮਸਤੂਆਣਾ
ਧਰਮ ਸੰਬੰਧੀ ਕੰਮ
ਮੁੱਖ ਰੂਚੀਆਂਸਿੱਖੀ ਦਾ ਪਰਚਾਰ ਅਤੇ ਵਿਦਿਆ
ਪ੍ਰਸਿੱਧ ਵਿਚਾਰਭਾਰਤੀ ਅਧਿਆਤਮਕ ਵਿਦਿਆ ਅਤੇ ਪੱਛਮੀ ਮੁਲਕਾਂ ਦੀ ਸਾਇੰਸੀ, ਤਕਨੀਕੀ ਵਿਦਿਆ ਦਾ ਸੁਮੇਲ

ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਮਹਾਨ ਸੇਵਾ ਮਹਾਨ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਆਪ ਜੀ ਨੇ ਸਿੱਖੀ ਦਾ ਪਰਚਾਰ, ਵਿਦਿਆ ਦਾ ਦਾਨੀ ਬਖਸ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚੇ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।

ਮੁਢਲਾ ਜੀਵਨ[ਸੋਧੋ]

ਸੰਤ ਅਤਰ ਸਿੰਘ ਜੀ ਦਾ ਜਨਮ ਰਿਆਸਤ ਪਟਿਆਲਾ ਦੇ ਚੀਮਾ ਨਗਰ ਵਿਖੇ ਪਿਤਾ ਕਰਮ ਸਿੰਘ ਜੀ ਅਤੇ ਮਾਤਾ ਭੋਲੀ ਜੀ ਦੇ ਗ੍ਰਹਿ ਵਿਖੇ 28 ਮਾਰਚ 1866 ਈਸਵੀ ਨੂੰ ਹੋਇਆ। ਜਨਮ ਤੋਂ ਹੀ ਅਧਿਆਤਮਿਕ ਰੁਚੀਆਂ ਦੇ ਮਾਲਕ ਸਨ। ਬਚਪਨ ਸਿੰਘ ਸਾਥੀਆਂ ਨਾਲ ਡੰਗਰ ਚਾਰਦੇ ਵੱਡੇ ਹੋਏ, ਖੇਤੀ ਕਰਦੇ ਤੇ ਫੌਜ ਵਿੱਚ ਨੌਕਰੀ ਕਰਦੇ ਸਮੇਂ ਸਦਾ ਪ੍ਰਭੂ ਭਗਤੀ ਵਿੱਚ ਲੀਨ ਰਹਿੰਦੇ ਸਨ। ਫੌਜੀ ਨੌਕਰੀ ਦੌਰਾਨ ਹੀ ਅੰਮ੍ਰਿਤ ਛੱਕ ਕੇ ਸਿੰਘ ਸੱਜੇ। ਥੋੜ੍ਹੇ ਸਮੇਂ ਵਿੱਚ ਹੀ ਨੌਕਰੀ ਛੱਡ ਦਿਤੀ ਅਤੇ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਜਾ ਕੇ ਗੋਦਾਵਰੀ ਦੇ ਕੰਢੇ ਸਿਮਰਨ ਕਰਨ ਲੱਗੇ, ਫਿਰ ਪੋਠੋਹਾਰ ਦੇ ਇਲਾਕੇ ਵਿੱਚ ਕੱਲਰ ਕਨੋਹਾ ਪਿੰਡ ਵਿੱਚ ਵਾਸ ਕਰਦੇ ਹੋਏ, ਪ੍ਰਭੂ ਭਗਤੀ ਵਿੱਚ ਲੀਨ ਰਹੇ ਅਤੇ ਲਗਾਤਾਰ ਕਈ ਸਾਲ ਸਿਮਰਨ ਅਭਿਆਸ ਕੀਤਾ। ਕੀਰਤਨੀ ਜਥਾ ਬਣਾ ਕੇ ਕੀਰਤਨ ਕਰਨ ਦੀ ਨਵੀਂ ਪ੍ਰੰਪਰਾ ਸ਼ੁਰੂ ਕੀਤੀ। ਪੋਠੋਹਾਰ, ਸਿੰਧ ਤੇ ਮਾਝੇ ਵਿੱਚ ਸਿੱਖੀ ਪ੍ਰਚਾਰ ਕੀਤਾ।[1] ਸਿੰਘ ਸਭਾ ਲਹਿਰ ਨਾਲ ਸੰਤ ਅਤਰ ਸਿੰਘ ਮਸਤੂਆਣਾ ਦੀ ਬਹੁਪੱਖੀ ਸ਼ਖ਼ਸੀਅਤ ਦੀ ਸਿੱਖ ਪੁਨਰ- ਜਾਗ੍ਰਿਤੀ ਦੀ ਲਹਿਰ ਵਿੱਚ ਆਮਦ ਹੋਈ। ਇਨ੍ਹਾਂ ਦਾ ਇੱਕ ਧਾਰਮਿਕ ਅਤੇ ਦੂਜਾ ਵਿੱਦਿਅਕ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। ਸੰਤ ਅਤਰ ਸਿੰਘ ਦੀ ਦੂਜੀ ਵਿਸ਼ੇਸ਼ ਦੇਣ ਵਿੱਦਿਆ ਦੇ ਪ੍ਰਚਾਰ ਨੂੰ ਉਤਸ਼ਾਹਿਤ ਕਰਨਾ ਅਤੇ ਸਹਿਯੋਗ ਦੇਣਾ ਹੈ। ਖ਼ਾਲਸਾ ਉਪਦੇਸ਼ਕ ਕਾਲਜ ਯਤੀਮਖਾਨਾ ਗੁਜਰਾਂਵਾਲਾ, ਖ਼ਾਲਸਾ ਉਪਦੇਸ਼ਕ ਮਹਾਂ ਵਿਦਿਆਲਾ ਘਰਜਾਖ (ਫਰਵਰੀ 1907), ਸਿੱਖ ਕੰਨਿਆ ਹਾਈ ਸਕੂਲ ਰਾਵਲਪਿੰਡੀ, ਅਕਾਲ ਕਾਲਜ ਮਸਤੂਆਣਾ, ਸੰਤ ਸਿੰਘ ਖ਼ਾਲਸਾ ਸਕੂਲ ਚਕਵਾਲ (27 ਅਕਤੂਬਰ 1910), ਗੁਰੂ ਨਾਨਕ ਖ਼ਾਲਸਾ ਕਾਲਜ ਗੁਜਰਾਂਵਾਲਾ ਆਦਿ ਵਿੱਦਿਅਕ ਅਦਾਰਿਆਂ ਦਾ ਬੁਨਿਆਦੀ ਪੱਥਰ ਸੰਤ ਅਤਰ ਸਿੰਘ ਨੇ ਹੀ ਰੱਖਿਆ ਸੀ। ਉਹ ਸਿੱਖ ਵਿੱਦਿਅਕ ਕਾਨਫ਼ਰੰਸਾਂ ਵਿੱਚ ਅਕਸਰ ਸ਼ਬਦ ਕੀਰਤਨ ਦੁਆਰਾ ਹਾਜ਼ਰੀ ਲਵਾਉਂਦੇ ਸਨ। ਫ਼ਿਰੋਜ਼ਪੁਰ ਵਿੱਚ 15-16 ਅਕਤੂਬਰ 1915 ਨੂੰ ਆਯੋਜਿਤ ਇੱਕ ਕਾਨਫ਼ਰੰਸ ਵਿੱਚ ਰਾਜਾ ਰਣਬੀਰ ਸਿੰਘ ਦੇ ਬੀਮਾਰ ਹੋਣ ਕਾਰਨ ਨਾ ਪੁੱਜਣ ’ਤੇ ਸੰਤ ਅਤਰ ਸਿੰਘ ਨੂੰ ਪ੍ਰਧਾਨ ਬਣਾਇਆ ਗਿਆ।[2]

ਮਸਤੂਆਣਾ ਵਿਦਿਆਕ ਕੇਂਦਰ[ਸੋਧੋ]

ਆਪ ਨੇ ਮਾਲਵਾ ਦੀ ਧਰਤੀ ਨੂੰ ਭਾਗ ਲਗਾਏ ਅਤੇ ਪਿੰਡ ਬਡਰੁੱਖਾਂ ਦੇ ਨੇੜੇ 1901 ਈਸਵੀ ਵਿੱਚ ਗੁਰਸਾਗਰ ਮਸਤੂਆਣਾ ਨਾਮ ਦਾ ਧਾਰਮਿਕ ਅਤੇ ਵਿਦਿਅਕ ਕੇਂਦਰ ਸਥਾਪਤ ਕੀਤਾ। ਸੰਤ ਅਤਰ ਸਿੰਘ ਜੀ ਦਾ ਵਿਚਾਰ ਸੀ ਕਿ ਮਸਤੂਆਣਾ ਵਿਖੇ ਅਜਿਹਾ ਵਿਦਿਆ ਕੇਂਦਰ ਬਣਾਈਏ, ਜਿਥੇ ਭਾਰਤੀ ਅਧਿਆਤਮਕ ਵਿਦਿਆ ਅਤੇ ਪੱਛਮੀ ਮੁਲਕਾਂ ਦੀ ਸਾਇੰਸੀ, ਤਕਨੀਕੀ ਵਿਦਿਆ ਦਾ ਸੁਮੇਲ ਹੋ ਸਕੇ। ਇਸ ਕਾਰਜ ਲਈ ਉਨ੍ਹਾਂ ਆਪਣੇ ਸੇਵਕ ਸੰਤ ਤੇਜਾ ਸਿੰਘ ਨੂੰ ਪੱਛਮੀ ਮੁਲਕਾਂ ਇੰਗਲੈਂਡ, ਅਮਰੀਕਾ ਆਦਿ ਵਿੱਚ ਉੱਚ ਸਿੱਖਿਆ ਪ੍ਰਾਪਤੀ ਲਈ ਭੇਜਿਆ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਮਸਤੂਆਣਾ ਵਿੱਚ ਅਕਾਲ ਹਾਈ ਸਕੂਲ ਅਤੇ ਅਕਾਲ ਕਾਲਜ ਆਰੰਭ ਕਰਕੇ ਵੋਕੇਸ਼ਨਲ ਸਿੱਖਿਆ ਦੇਣ ਦਾ ਵੀ ਪ੍ਰਬੰਧ ਕੀਤਾ। ਭਵਿੱਖ ਦਰਸ਼ੀ ਤੇ ਅਗਾਂਹ ਵਧੂ ਸੋਚ ਦੇ ਮਾਲਕ ਸੰਤ ਅਤਰ ਸਿੰਘ ਜੀ ਨੇ ਉਸ ਜ਼ਮਾਨੇ ਵਿੱਚ ਤਕਨੀਕੀ ਤੇ ਵੋਕੇਸ਼ਨਲ ਸਿੱਖਿਆ ਦੇਣ ਦਾ ਉੱਦਮ ਆਰੰਭਿਆ, ਜਦੋਂ ਕਿ ਇਸ ਸਮੇਂ ਅਜਿਹੀ ਸਿੱਖਿਆ ਦੇਣੀ ਸਰਕਾਰ ਦੇ ਵੀ ਸੁਪਨੇ ਵਿੱਚ ਨਹੀਂ ਸੀ। ਵਿਦੇਸ਼ਾਂ ਵਿੱਚ ਉੱਚ ਤਕਨੀਕੀ ਸਿੱਖਿਆ ਲੈਣ ਲਈ ਜਾਂਦੇ ਭਾਰਤੀ ਨੌਜਵਾਨ ਸਿੱਖੀ ਤੋਂ ਪ੍ਰਭਾਵਿਤ ਹੋ ਜਾਂਦੇ ਸਨ, ਇਸ ਲਈ ਸੰਤ ਜੀ ਨੇ ਮਸਤੂਆਣਾ ਵਿਖੇ ਇਹ ਕੇਂਦਰ ਬਣਾਇਆ ਤਾਂ ਕਿ ਭਾਰਤੀ ਬੱਚੇ ਗੁਰਸਿੱਖ ਰਹਿੰਦੇ ਹੋਏ ਉੱਚ ਤਕਨੀਕੀ ਸਿੱਖਿਆ ਗ੍ਰਹਿਣ ਕਰ ਸਕਣ।

ਮਸਤੂਆਣਾ ਵਿਦਿਆਕ ਕੇਂਦਰ[ਸੋਧੋ]

ਆਪ ਨੇ ਮਾਲਵੇ ਦੀ ਧਰਤੀ ਨੂੰ ਭਾਗ ਲਗਾਏ ਅਤੇ ਪਿੰਡ ਬਡਰੁੱਖਾਂ ਦੇ ਨੇੜੇ 1901 ਈਸਵੀ ਵਿੱਚ ਗੁਰਸਾਗਰ ਮਸਤੂਆਣਾ ਆਏ। ਸੰਤ ਅਤਰ ਸਿੰਘ ਜੀ ਦੇ ਮਸਤੂਆਣਾ ਸਾਹਿਬ ਨੂੰ ਵਿਦਿਅਕ ਯੂਨੀਵਰਸਿਟੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇੱਕ ਅਗਾਂਹਵਧੂ ਕਦਮ ਹੈ। ਸੰਤ ਜੀ ਵਲੋਂ ਵਸਾਇਆ ਇਹ ਅਸਥਾਨ ਅੱਜ ਪ੍ਰਸਿੱਧ ਧਾਰਮਿਕ ਅਤੇ ਵਿਦਿਅਕ ਕੇਂਦਰ ਬਣ ਚੁੱਕਾ ਹੈ। ਸੰਤਾਂ ਨੇ ਵਿਦਿਆ ਦੇ ਪਸਾਰ ਲਈ ਅਨੇਕਾਂ ਸੰਸਥਾਵਾਂ ਹੋਂਦ ‘ਚ ਲਿਆਂਦੀਆਂ।

ਹੋਰ ਕਾਰਜ[ਸੋਧੋ]

  • ਗੁਰੂ ਸਾਗਰ ਕਾਲਜ ਦੀ ਨੀਂਹ ਸੰਤਾਂ ਦੇ ਹਸਤ ਕਮਲਾਂ ਨਾਲ ਰੱਖੀ।
  • ਚੀਫ ਖਾਲਸਾ ਦੀਵਾਨ ਵੱਲੋਂ ਫਿਰੋਜ਼ਪੁਰ ਵਿਖੇ ਕਰਵਾਈ ਐਜੂਕੇਸ਼ਨ ਕਾਨਫਰੰਸ ਦੌਰਾਨ ਮਹਾਂਪੁਰਸ਼ ਅਤਰ ਸਿੰਘ ਨੂੰ ਸੰਤ ਦੀ ਉਪਾਧੀ ਦਾ ਖਿਤਾਬ ਦੇ ਕੇ ਨਿਵਾਜਿਆ ਗਿਆ।
  • 21 ਫਰਵਰੀ 1921 ਨੂੰ ਨਨਕਾਣਾ ਸਾਹਿਬ ਦਾ ਸਾਕਾ ਹੋਇਆ। ਸੰਤ ਮਹਾਂਪੁਰਸ਼ਾਂ ਕਾਲੀ ਦਸਤਾਰ ਸਜਾ ਕੇ ਰੋਸ ਵੀ ਪ੍ਰਗਟਾਇਆ ਤੇ ਸ਼ਰਧਾਂਜਲੀ ਵੀ ਭੇਟ ਕੀਤੀ। ਉਨ੍ਹਾਂ ਅੰਗਰੇਜ਼ੀ ਰਾਜ ਖਿਲਾਫ ਆਪਣੀ ਗੱਲ ਪੂਰੇ ਦਾਈਏ ਨਾਲ ਆਖੀ।
  • 24 ਦਸੰਬਰ 1914 ਵਿੱਚ ਸੰਤਾਂ ਨੇ ਪੰਡਤ ਮਦਨ ਮੋਹਨ ਮਾਲਵੀਆ ਦੇ ਕਹਿਣ ‘ਤੇ ਬਨਾਰਸ ਹਿੰਦੂ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਸੰਤਾਂ ਦੀ ਉੱਚ ਸ਼ਖਸੀਅਤ ਤੋਂ ਪ੍ਰਭਾਵਤ ਹੋ ਕੇ ਇੱਥੇ ਹੀ ਮਦਨ ਮੋਹਨ ਮਾਲਵੀਆ ਨੇ ਸਿੱਖ ਧਰਮ ਦੀ ਵਡਿਆਈ ਕੀਤੀ ਸੀ।

ਜੇ ਹਿੰਦੁਸਤਾਨ ਨੇ ਆਜ਼ਾਦ ਹੋਣਾ ਹੈ ਤਾਂ ਮੇਰੀ ਇਹ ਜ਼ੋਰਦਾਰ ਰਾਏ ਹੈ ਕਿ ਹਰ ਹਿੰਦੂ ਪਰਿਵਾਰ ਵਿੱਚ ਘੱਟੋ-ਘੱਟ ਇੱਕ ਸਿੱਖ ਜ਼ਰੂਰ ਹੋਵੇ।

— ਪੰਡਤ ਮਦਨ ਮੋਹਨ ਮਾਲਵੀਆ

ਸੰਤ ਦੀ ਉਪਾਧੀ[ਸੋਧੋ]

ਸਮੁੱਚੇ ਸਿੱਖ ਪੰਥ ਅੰਦਰ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਇੱਕੋ ਇੱਕ ਸੰਤ ਹਨ, ਜਿਨ੍ਹਾਂ ਨੂੰ ਸੰਤ ਦੀ ਉਪਾਧੀ ਪ੍ਰਾਪਤ ਹੈ। ਇਹ ਧਾਰਨਾ ਬਿਲਕੁਲ ਗਲਤ ਹੈ! ਸੰਤ ਦੀ ਉਪਾਧੀ ਅੰਗਰੇਜ਼ ਨੇ ਗੁਰੂ ਗ੍ਰੰਥ ਸਾਹਿਬ ਨਾਲੋਂ ਸਿੱਖ ਨੂੰ ਤੋੜ ਕੇ ਮਨੁੱਖ ਨਾਲ ਜੋੜਨ ਲਈ ਇਹ ਉਪਾਧੀ ਦਿੱਤੀ !

ਅੰਤਿਮ ਸਮਾਂ[ਸੋਧੋ]

ਗੁਰਦੁਆਰਾ ਬੰਗਲਾ ਸਾਹਿਬਦਿੱਲੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠਿਆਂ ਸੰਤਾਂ ਦੇ ਪੈਰ ਉੱਪਰ ਇੱਕ ਛਾਲਾ ਜਿਹਾ ਹੋ ਗਿਆ ਤੇ ਦਰਦ ਹੋਣਾ ਸ਼ੁਰੂ ਹੋ ਗਿਆ। ਕਈ ਥਾਂ ਇਲਾਜ ਕਰਵਾਇਆ ਪਰ ਕੋਈ ਫਰਕ ਨਾ ਪਿਆ। ਆਖਰ 31 ਜਨਵਰੀ 1927 ਦੀ ਰਾਤ ਨੂੰ ਸੰਗਰੂਰ ਵਿਖੇ ਸ੍ਰੀ ਗੁਰੂ ਗੋਬਿੰਦ‌‌‌‌‌‌‌‌ ਸਿੰਘ ਦੇ ਨਿਵਾਸ ਅਸਥਾਨ ‘ਤੇ ਸੰਤ ਅਤਰ ਸਿੰਘ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ।

ਹੋਰ ਦੇਖੋ[ਸੋਧੋ]

ਹਵਾਲੇ[ਸੋਧੋ]

  1. http://punjabitribuneonline.com/2013/01/ਮਹਾਨ-ਤਪੱਸਵੀ-ਸੰਤ-ਅਤਰ-ਸਿੰਘ-ਮ/
  2. ਗੁਰਤੇਜ ਸਿੰਘ ਠੀਕਰੀਵਾਲਾ (19 ਜਨਵਰੀ 2016). "ਜਾਗ੍ਰਿਤੀ ਲਹਿਰ ਵਿੱਚ ਸੰਤ ਅਤਰ ਸਿੰਘ ਮਸਤੂਆਣਾ". ਪੰਜਾਬੀ ਟ੍ਰਿਬਿਊਨ. Retrieved 16 ਫ਼ਰਵਰੀ 2016.