ਹੁਕਮਨਾਮਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਹੁਕਮਨਾਮਾ ( ਪੰਜਾਬੀ : ਹੁਕਮਨਾਮਾ, ਅਨੁਵਾਦ। ਹੁਕਮਨਾਮਾ ), ਆਧੁਨਿਕ ਸਮੇਂ ਵਿੱਚ, ਗੁਰੂ ਗ੍ਰੰਥ ਸਾਹਿਬ ਦੀ ਇੱਕ ਬਾਣੀ ਵਿੱਚੋਂ ਕਿਸੇ ਭਜਨ ਨੂੰ ਦਰਸਾਉਂਦਾ ਹੈ, ਜੋ ਸਿੱਖਾਂ ਨੂੰ ਹੁਕਮ, ਹੁਕਮ ਜਾਂ ਹੁਕਮ ਦੇ ਤੌਰ ਤੇ ਦਿੱਤਾ ਗਿਆ ਹੈ। ਸਮਕਾਲੀ ਤਖ਼ਤਾਂ ਦੁਆਰਾ ਜਾਰੀ ਕੀਤੇ ਫਰਮਾਨਾਂ ਨੂੰ ਵੀ ਹੁਕਮਨਾਮਾ ਕਿਹਾ ਜਾਂਦਾ ਹੈ। ਇਤਿਹਾਸਕ ਤੌਰ ਉੱਤੇ, ਇਹ ਸਿੱਖ ਧਰਮ ਦੇ ਕਿਸੇ ਇੱਕ ਗੁਰੂ ਜਾਂ ਉਹਨਾਂ ਦੇ ਕਾਰਜਕਾਰੀ ਅਨੁਯਾਈਆਂ ਅਤੇ ਸਾਥੀਆਂ ਦੁਆਰਾ ਉਹਨਾਂ ਦੇ ਜੀਵਨ ਦੌਰਾਨ ਦਿੱਤੇ ਗਏ ਹੁਕਮ, ਆਦੇਸ਼, ਜਾਂ ਹੁਕਮ ਲਈ ਵਰਤਿਆ ਜਾਂਦਾ ਸੀ। [1] [2]

ਅੱਜ-ਕੱਲ੍ਹ, ਗੁਰੂਆਂ ਦੇ ਸਮੇਂ ਤੋਂ ਬਾਅਦ, ਹੁਕਮਨਾਮਾ ਰੋਜ਼ਾਨਾ ਸਵੇਰੇ ਗੁਰੂ ਗ੍ਰੰਥ ਸਾਹਿਬ ਦੇ ਖੱਬੇ ਹੱਥ ਦੇ ਪੰਨੇ ਤੋਂ ਬਿਨਾਂ ਕਿਸੇ ਤਰਤੀਬ ਤੋਂ ਚੁਣੀ ਗਈ ਬਾਣੀ ਨੂੰ ਕਿਹਾ ਜਾਂਦਾ ਹੈ। ਇਸ ਨੂੰ ਉਸ ਦਿਨ ਲਈ ਪ੍ਰਮਾਤਮਾ ਦੇ ਹੁਕਮ ਵਜੋਂ ਦੇਖਿਆ ਜਾਂਦਾ ਹੈ। ਹੁਕਮਨਾਮਾ ਵੰਡਿਆ ਜਾਂਦਾ ਹੈ ਅਤੇ ਫਿਰ ਸੰਸਾਰ ਭਰ ਦੇ ਗੁਰਦੁਆਰਿਆਂ ਵਿੱਚ ਬੋਲਕੇ ਵਿੱਚ ਪੜ੍ਹਿਆ ਜਾਂਦਾ ਹੈ। ਇਸ ਰਸਮ ਦੁਆਰਾ ਲਈ ਗਈ ਬਾਣੀ ਨੂੰ ਵਾਕ ਜਾਂ ਹੁਕਮ ਕਿਹਾ ਜਾਂਦਾ ਹੈ।[3]

ਵਾਰਾਣਸੀ ਦੀ ਸਥਾਨਕ ਸੰਗਤ ਨੂੰ ਸੰਬੋਧਿਤ ਗੁਰੂ ਤੇਗ ਬਹਾਦੁਰ ਦਾ ਇੱਕ ਹੁਕਮਨਾਮਾ, ਤਕਰੀਬਨ 1665-1675


ਜਾਣ-ਪਛਾਣ[ਸੋਧੋ]

ਹੁਕਮਨਾਮਾ ਪੁਰਾਤਨ ਪੰਜਾਬੀ ਵਾਰਤਕ ਦਾ ਨਮੂਨਾ ਹੈ। ਭਾਸ਼ਾਈ ਦ੍ਰਿਸ਼ਟੀ ਤੋਂ ਹੁਕਮਨਾਮਾ ਸ਼ਬਦ ਅਰਬੀ 'ਹੁਕਮ' ਅਤੇ ਫ਼ਾਰਸੀ 'ਨਾਮਹ' ਸ਼ਬਦ ਦਾ ਸੰਯੁਕਤ ਰੂਪ ਹੈ ਅਤੇ ਇਸਦਾ ਸਧਾਰਨ ਅਰਥ ਹੈ 'ਫ਼ਰਮਾਇਸ਼ ਵਾਲਾ ਪੱਤਰ'।[4] ਇੱਕ ਅਜਿਹਾ ਪੱਤਰ ਜਿਸ ਰਾਹੀਂ ਸਮੁੱਚੀ ਸੰਗਤ ਨੂੰ ਕੋਈ ਆਦੇਸ਼ ਦਿੱਤਾ ਜਾਵੇ।ਸਿੱਖ ਗੁਰੂਆਂ,ਹੋਰ ਧਾਰਮਿਕ ਆਗੂਆਂ ਦੁਆਰਾ ਆਪਣੇ ਸਰਧਾਲੂਆਂ ਨੂੰ ਲਿਖੇ ਗਏ ਪੱਤਰ ਨੂੰ ਵੀ ਹੁਕਮਨਾਮਾ ਕਿਹਾ ਜਾਂਦਾ ਹੈ।

ਆਰੰਭ[ਸੋਧੋ]

ਹੁਕਮਨਾਮੇ ਲਿਖੇ ਜਾਣ ਦੀ ਪ੍ਰਥਾ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਤੋਂ ਆਰੰਭ ਹੋਈ ਮੰਨੀ ਜਾ ਸਕਦੀ ਹੈ। ਕਿਉਂਕਿ ਗੁਰੂ ਅਰਜਨ ਦੇਵ ਜੀ ਦੁਆਰਾ ਕੋਈ ਹੁਕਮਨਾਮਾ ਨਹੀਂ ਲਿਖਿਆ ਗਿਆ।ਪਰ ਉਹਨਾਂ ਦੇ ਨੀਸਾਣ ਜ਼ਰੂਰ ਮਿਲਦੇ ਹਨ। ਨੀਸਾਣ ਤੋ ਭਾਵ ਨਿਸ਼ਾਨ। ਪੁਰਾਣੇ ਸਮਿਆਂ ਵਿੱਚ ਜਦੋਂ ਕੋਈ ਰਾਜਾ ਚਿੱਠੀ ਭੇਜਦਾ ਸੀ।ਉਹ ਚਿੱਠੀ ਤੇ ਜਾਂ ਤਾਂ ਆਪਣੇ ਦਸਤਖ਼ਤ ਕਰ ਦਿੰਦਾ ਸੀ ਅਤੇ ਜਾਂ ਕੋਈ ਨਿਸ਼ਾਨੀ ਲਾ ਦਿੰਦਾ ਸੀ। ਜਿਸ ਕਾਰਨ ਚਿੱਠੀ ਭੇਜੀ ਗਈ ਜਗ੍ਹਾ ਤੇ ਸਹੀ ਪ੍ਰਮਾਣਿਤ ਹੋ ਜਾਂਦੀ ਸੀ।[5] ਇਸ ਤੋਂ ਇਲਾਵਾ ਦਸਮ ਗੁਰੂ, ਬਾਬਾ ਬੰਦਾ ਸਿੰਘ ਬਹਾਦਰ ਅਤੇ ਗੁਰੂ ਪਤਨੀਆਂ ਦੇ ਹੁਕਮਨਾਮੇ ਮਿਲਦੇ ਹਨ।ਅੱਜ ਵੀ ਪ੍ਰਮੁੱਖ ਤਖਤਾਂ ਤੋਂ ਹੁਕਮਨਾਮੇ ਜਾਰੀ ਕੀਤੇ ਜਾਂਦੇ ਹਨ।

ਸ਼ੈਲੀ ਅਤੇ ਬਣਤਰ[ਸੋਧੋ]

ਗੁਰੂ ਤੇਗ ਬਹਾਦਰ ਸਾਹਿਬ ਤੋਂ ਪਹਿਲਾਂ ਹੁਕਮਨਾਮਾ ਗੁਰੂ ਸਾਹਿਬਾਨ ਖੁਦ ਲਿਖਦੇ ਸੀ। ਪਰ ਦਸਮ ਗੁਰੂ ਸਮੇਂ ਹੁਕਮਨਾਮਾ ਲਿਖਣ ਦਾ ਕੰਮ ਵਿਸ਼ੇਸ਼ ਲਿਖਾਰੀ ਕਰਨ ਲੱਗ ਪਏ।ਗੁਰੂ ਸਾਹਿਬ ਕੀਤੀ ਹੋਈ ਲਿਖਤ ਤੇ ਕੇਵਲ ਨੀਸਾਣ ਪਾ ਦਿੰਦੇ ਸਨ। ਹਰ ਹੁਕਮਨਾਮੇ ਵਿੱਚ 'ੴਸਤਿਗੁਰ ਪ੍ਰਸਾਦਿ' ਪਾ ਕੇ ਸਮੁੱਚੀ ਸੰਗਤ ਨੂੰ ਸੰਬੋਧਿਤ ਕੀਤਾ ਜਾਂਦਾ ਹੈ। ਬਾਕੀ ਦਾ ਸਾਰਾ ਹੁਕਮਨਾਮਾ ਲਿਖਾਰੀ ਦੀ ਲਿਖਤ ਹੁੰਦਾ ਹੈ। ਵਸਤੂ ਪੱਖ ਤੋਂ ਹੁਕਮਨਾਮੇ ਦੇ ਤਿੰਨ ਭਾਗ ਮੰਨੇ ਜਾ ਸਕਦੇ ਹਨ। ਜਿਸ ਵਿੱਚ ਪਹਿਲਾ ਭਾਗ ਸੰਬੋਧਨ ਦਾ ਹੈ। ਇਸ ਭਾਗ ਵਿੱਚ ਉਹਨਾਂ ਸਾਰੇ ਵਿਅਕਤੀਆਂ ਦਾ ਦੇ ਨਾਵਾਂ ਦਾ ਵੇਰਵਾ ਹੁੰਦਾ ਹੈ। ਜਿੰਨਾਂ ਨੂੰ ਹੁਕਮਨਾਮਾ ਸੰਬੋਧਨ ਕਰਦਾ ਹੋਵੇ।ਦੂਜੇ ਭਾਗ ਚ ਉਹਨਾਂ ਵਸਤਾਂ ਦਾ ਵੇਰਵਾ ਹੁੰਦਾ ਹੈ ਜਿੰਨਾਂ ਦੀ ਮੰਗ ਸੰਬੋਧਿਤ ਸੰਗਤ ਤੋਂ ਕੀਤੇ ਗਈ ਹੈ। ਇਹ ਭਾਗ ਹੁਕਮਨਾਮੇ ਦਾ ਵਿਹਾਰਿਕ ਭਾਗ ਹੁੰਦਾ ਹੈ। ਸਾਹਿਤਕ ਪੱਖੋਂ ਇਸ ਭਾਗ ਦਾ ਬਹੁਤ ਮਹੱਤਵ ਹੈ। ਇਸ ਤਰਾਂ ਕਈ ਹੁਕਮਨਾਮੇ ਦਾ ਦੂਜੇ ਭਾਗ ਤੋਂ ਬਾਅਦ ਈ ਖਾਤਮ ਹੋ ਜਾਂਦੇ ਹਨ। ਪਰ ਕਈ ਵਾਰੀ ਤੀਜੇ ਭਾਗ ਵਿੱਚ ਹੁਕਮਨਾਮਾ ਲੈ ਕੇ ਜਾਣ ਵਾਲਾ ਮੇਵੜੇ ਬਾਰੇ ਲਿਖਿਆ ਜਾਂਦਾ ਹੈ ਕਿ ਉਸਨੂੰ ਇਸ ਸੇਵਾ ਬਦਲੇ ਕੀ ਭੇਂਟਾ ਕਰਨਾ ਹੈ। ਅੰਤ ਵਿੱਚ ਤਾਰੀਖ ਲਿਖ ਕੇ ਕੁਲ ਸਤਰਾਂ ਦੀ ਗਿਣਤੀ ਲਿਖੀ ਜਾਂਦਾ ਹੈ।[6]

ਹੁਕਮਨਾਮੇ[ਸੋਧੋ]

ਸਿੱਖ ਇਤਿਹਾਸ ਵਿੱਚ ਮੰਨੇ ਗਏ ਹੁਕਮਨਾਮਿਆਂ ਦਾ ਕੁਝ ਵੇਰਵਾ ਇਸ ਪ੍ਰਕਾਰ ਹੈ:[7]

  1. ਛੇਵੇਂ ਗੁਰੂ ਸਾਹਿਬ ਦੇ ਦੋ ਨੀਸਾਣ ਅਤੇ ਦੋ ਹੁਕਮਨਾਮੇ
  2. ਬਾਬਾ ਗੁਰਦਿੱਤਾ ਜੀ ਦੇ ਚਾਰ ਹੁਕਮਨਾਮੇ
  3. ਅੱਠਵੇਂ ਗੁਰੂ ਹਰਿਕਿਸ਼੍ਰਨ ਜੀ ਦੇ ਛੇ ਹੁਕਮਨਾਮੇ
  4. ਨੌਵੇਂ ਗੁਰੂ ਤੇਗ ਬਹਾਦਰ ਜੀ ਦੇ ੨੨ ਹੁਕਮਨਾਮੇ
  5. ਮਾਤਾ ਗੁਜਰੀ ਜੀ ਦੇ ਦੋ ਹੁਕਮਨਾਮੇ
  6. ਦਸਮ ਗੁਰੂ ਜੀ ਦੇ ੩੪ ਹੁਕਮਨਾਮੇ
  7. ਬੰਦਾ ਸਿੰਘ ਬਹਾਦਰਦੇ ਦੋ ਹੁਕਮਨਾਮੇ
  8. ਮਾਤਾ ਸੁੰਦਰੀ ਜੀ ਦੇ ਨੌ ਹੁਕਮਨਾਮੇ
  9. ਇੱਕ ਹੁਕਮਨਾਮਾ ਅਕਾਲ ਤਖਤਦਾ
  10. ਇੱਕ ਹੁਕਮਨਾਮਾ ਤਖਤ ਹਰਿਮੰਦਰ ਸਾਹਿਬ ਪਟਨਾ ਦਾ

ਇਸ ਪ੍ਰਕਾਰ ੮੫ ਦੇ ਲਗਭਗ ਹੁਕਮਨਾਮਿਆਂ ਬਾਰੇ ਜਾਣਕਾਰੀ ਮਿਲੀ ਹੈ। ਜਿੰਨਾ ਵਿੱਚ ਸਭ ਤੋਂ ਜਿਆਦਾ ਹੁਕਮਨਾਮੇ ਦਸਮ ਗੁਰੂ ਦੇ ਹਨ। ਇਸ ਤੋਂ ਇਲਾਵਾ ੧੬੦੬ ਤੋਂ ੧੭੬੨ ਦਾ ਸਮਾਂ ਇਹਨਾਂ ਦੇ ਘੇਰੇ ਵਿੱਚ ਆ ਜਾਂਦਾ ਹੈ।

ਹਵਾਲੇ[ਸੋਧੋ]

  1. Cole, W. Owen (1997). A popular dictionary of Sikhism. Piara Singh Sambhi. Lincolnwood, Ill.: NTC Pub. Group. p. 42. ISBN 978-0-203-98609-7. OCLC 648154652. Hukam nama - This Persian word means a letter containing a royal command. It is used in Sikhism to refer to instructions issued by the Sikh Gurus, the wives of Guru Gobind Singh, Banda Bahadur, and, later and in the present day, the jathedars of the five takhts. Whoever is actually responsible for issuing them, they are regarded as the commands of the Guru and are binding upon the whole Panth. The need for hukam namas arose as the Sikh community grew in size and became widespread in its geographical distribution. Matters which Guru Nanak might have dealt with verbally in the course of giving darshan now had to be committed to paper. Also, with the development of the Panth, they became more complex. In the nineteenth century one was issued condemning Maharaja Ranjit Singh for a moral lapse and requiring him to submit to a public flogging to demonstrate his repentance. After the destruction of the Akal Takht during Operation Blue Star in 1984, Baba Santa Singh Nihang, chief of the Buddha Dal with other Sikhs, was declared religiously and socially ostracized for disregarding a hukam nama forbidding them from undertaking the work. Hukam namas may take the form of exhortations and commendations, or prohibitions. They may relate to individuals or to the Panth as a whole.
  2. Sri Dasam Granth Sahib : facts beyond doubt. Sri Guru Granth Sahib Ji Academy (1st ed.). Kuala Lumpur. 2021. p. 416. ISBN 978-1-5272-8277-3. OCLC 1301031871. After 1708 CE, the authority to issue Hukamnama during the turbulent times was bestowed upon Mata Sahib Kaur Ji, Mata Sundar Kaur Ji, Baba Banda Singh Bahadur and some five (5) prominent Sikhs who were sent along Baba Ji by Guru Ji at Nanded. Along with that, the Takht (throne) of the Sikh faith had the authority to issue edicts on various issues.{{cite book}}: CS1 maint: others (link)
  3. Ganeri, Anita (2003). The Guru Granth Sahib and Sikhism. Sacred Texts. London: Evans. p. 29. ISBN 0-237-52350-7. OCLC 56470212. Vak: The verse read out every day when the Guru Granth Sahib is opened at random. It is also called hukam.
  4. ਡਾ.ਰਤਨ ਸਿੰਘ ਜੱਗੀ, ਸਾਹਿੱਤ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ.
  5. ਕਰਨਜੀਤ ਸਿੰਘ, ਪੁਰਾਤਨ ਪੰਜਾਬੀ ਵਾਰਤਕ ਦਾ ਇਤਿਹਾਸ, ਪੰਜਾਬ ਅਕਾਦਮੀ ਦਿੱਲੀ, ਪੰਨਾ ਨੰਬਰ ੭੭,੭੮.
  6. ਡਾ.ਗੁਰਚਰਨ ਸਿੰਘ,ਮੱਧ-ਕਾਲੀਨ ਪੰਜਾਬੀ ਵਾਰਤਕ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਪੰਨਾ ਨੰਬਰ ੨੦੪
  7. ਡਾ.ਗੰਡਾ ਸਿੰਘ, ਹੁਕਮਨਾਮੇ,ਪੰਜਾਬੀ ਯੂਨੀਵਰਸਿਟੀ, ਪਟਿਆਲਾ.