ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 54,209 ਹੈ ਅਤੇ ਕੁੱਲ 99 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (21 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਕਾਰਲ ਮਾਰਕਸ
ਕਾਰਲ ਮਾਰਕਸ
ਕਾਰਲ ਮਾਰਕਸ (5 ਮਈ, 1818 – 14 ਮਾਰਚ, 1883) ਇੱਕ ਜਰਮਨ ਦਾਰਸ਼ਨਿਕ, ਸਮਾਜ ਵਿਗਿਆਨੀ, ਇਤਿਹਾਸਕਾਰ, ਅਰਥਸ਼ਾਸਤਰੀ ਅਤੇ ਇਨਕਲਾਬੀ ਕਮਿਊਨਿਸਟ ਸੀ। ਉਸ ਨੇ ਪਹਿਲੀ ਵਾਰ ਮਨੁੱਖੀ ਸਮਾਜ ਦੀ ਬਣਤਰ ਦੇ ਅਧਾਰ ਅਤੇ ਇਸਦੇ ਵਿਕਾਸ ਦੇ ਨਿਯਮਾਂ ਦਾ ਪਤਾ ਲਾਇਆ। ਮਾਰਕਸ ਦੇ ਖ਼ਿਆਲਾਂ ਨੇ ਮੋਟੇ ਤੌਰ ਤੇ ਸਮਾਜਿਕ ਵਿਗਿਆਨ ਅਤੇ ਖ਼ਾਸ ਤੌਰ ਤੇ ਉਸ ਤੋਂ ਬਾਅਦ ਆਉਣ ਵਾਲੇ ਖੱਬੇ ਪੱਖੀ ਇਨਕਲਾਬੀਆਂ ਦੀ ਮਾਨਸਿਕਤਾ ਤੇ ਡੂੰਘਾ ਅਸਰ ਪਾਇਆ ਹੈ ਅਰਥ ਸ਼ਾਸਤਰ ਵਿੱਚ ਮਾਰਕਸ ਦੇ ਕੰਮ ਨੇ ਮਿਹਨਤ ਅਤੇ ਪੂੰਜੀ ਦੇ ਸੰਬੰਧ ਦੇ ਬਾਰੇ ਵਿੱਚ ਸਾਡੀ ਸਮਝ ਲਈ ਆਧਾਰ ਤਿਆਰ ਕੀਤਾ, ਅਤੇ ਬਾਅਦ ਦੇ ਆਰਥਕ ਵਿਚਾਰਾਂ ਨੂੰ ਬਹੁਤ ਪ੍ਰਭਾਵਿਤ ਕੀਤਾ। ਕਾਰਲ ਮਾਰਕਸ ਦਾ ਜਨਮ ਟਰਾਏਰ ਨਾਂ ਦੇ ਸ਼ਹਿਰ ਵਿੱਚ ਹੋਇਆ ਜੋ ਕਿ ਉਸ ਵਕਤ ਰਾਇਨਲੈਂਡ ਨਾਂ ਦੇ ਮੁਲਕ ਦਾ ਹਿੱਸਾ ਸੀ। ਮਾਰਕਸ ਦਾ ਖ਼ਾਨਦਾਨ ਯਹੂਦੀ ਸੀ‌ ਜਿਸ ਨੇ ਉਸ ਵਕਤ ਦੇ ਯਹੂਦੀਆਂ ਖ਼ਿਲਾਫ਼ ਕਾਨੂੰਨਾਂ ਕਰ ਕੇ ਇਸਾਈਅਤ ਕਬੂਲ ਕਰ ਲਈ ਸੀ। ਕਾਰਲ ਮਾਰਕਸ ਦੇ ਬਚਪਨ ਬਾਰੇ ਬਹੁਤ ਘੱਟ ਜਾਣਕਾਰੀ ਮਿਲਦੀ ਹੈ। ਨੌਂ ਬੱਚਿਆਂ ਵਿੱਚੋਂ ਉਹ ਤੀਜਾ ਬੱਚਾ ਸੀ। 1819 ਵਿੱਚ ਉਸਦੇ ਵੱਡੇ ਭਾਈ ਮੋਰਿਜ਼ ਦੀ ਮੌਤ ਹੋ ਗਈ ਅਤੇ ਉਹ ਹੁਣ ਸਭ ਤੋਂ ਵੱਡਾ ਪੁੱਤਰ ਬਣ ਗਿਆ। ਮਾਰਕਸ ਪੜ੍ਹਨ ਵਿੱਚ ਹੁਸ਼ਿਆਰ ਸੀ ਅਤੇ ਉਸ ਨੇ ਕਾਨੂੰਨ ਦੀ ਪੜ੍ਹਾਈ‌ ਬਾਨ ਅਤੇ ਬਰਲਿਨ ਨਾਂ ਦੇ ਸ਼ਹਿਰਾਂ ਵਿੱਚ ਕੀਤੀ‌। ਆਪਾਣੀ ਪੜ੍ਹਾਈ ਪੂਰੀ ਕਰਨ ਲਈ‌ ਮਾਰਕਸ ਨੇ ਇੱਕ ਥੀਸਿਸ ਲਿਖੀ ਜਿਸ ਵਿੱਚ ਉਸ ਨੇ ਡੈਮੋਕ੍ਰੀਤਸ ਅਤੇ ਐਪੀਕੀਉਰਸ ਨਾਂ ਦੇ ਯੂਨਾਨੀ ਦਾਰਸ਼ਨਿਕਾਂ ਦੇ ਫ਼ਲਸਫ਼ਿਆਂ ਦੀ ਆਪਸ ਵਿੱਚ ਤੁਲਨਾ ਕੀਤੀ। 1841 ਵਿੱਚ ਆਪਣੀ ਪੜ੍ਹਾਈ ਖਤਮ ਕਰਨ ਤੋਂ ਬਾਅਦ ਮਾਰਕਸ ਕਿਸੇ ਯੂਨਿਵਰਸਿਟੀ ਵਿੱਚ ਨੌਕਰੀ ਦੀ‌ ਤਲਾਸ਼ ਵਿੱਚ ਸਨ। ਪਰ ਕਿਉਂਕਿ ਉਹ ਇਸ ਵਕਤ ਤਕ ਉਹ ਕਈ ਇਨਕਲਾਬੀ ਵਿਚਾਰਾਂ ਵਾਲੇ ਚਿੰਤਕਾਂ ਦੀ ਟੋਲੀਆਂ ਵਿੱਚ ਸ਼ਾਮਿਲ ਹੋ ਚੁੱਕੇ ਸਨ, ਕਿਸੀ ਵੀ ਯੂਨਿਵਰਸਿਟੀ ਵਿੱਚ ਨੌਕਰੀ ਹਾਸਿਲ ਕਰਨਾ ਹੁਣ ਦੂਰ ਦੀ‌ ਗੱਲ ਬਣ ਚੁੱਕਾ ਸੀ

ਅੱਜ ਇਤਿਹਾਸ ਵਿੱਚ 5 ਮਈ

5 ਮਈ:

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 4 ਮਈ5 ਮਈ6 ਮਈ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਚੁਣੀ ਹੋਈ ਤਸਵੀਰ


ਦੱਖਣੀ ਕੇਂਦਰੀ ਮੈਕਸੀਕੋ, ਪੱਛਮੀ ਪਨਾਮਾ ਵਿੱਚ ਰਹਿਣ ਵਾਲਾ ਹਮਿੰਗ ਪੰਛੀ ਰਸ ਚੂਸਦਾ ਹੋਇਆ।

ਤਸਵੀਰ: Mdf


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।